Thursday, February 10, 2011

ਓਹ ਦਿਨ ਜਿੰਦਗੀ ਦੇ ਗਏ...
ਦਿਨ ਬਚਪਨ ਦੇ ਗਏ !
ਨਿੱਕੇ-ਨਿੱਕੇ ਹੱਥ ਗਿੱਲੀ ਮਿੱਟੀ ਚ ਲਬੇੜਨੇ...
ਕੱਚੇ ਰਾਹਾਂ ਉੱਤੇ ਟਾਇਰ ਸਾਇਕਲਾਂ ਦੇ ਰੋੜਨੇ!
ਭੱਜਕੇ ਟਰਾਲੀਆਂ ਦੇ ਪਿਛੋਂ ਗੱਨੇ ਖਿਚਨੇ...
ਨਿੱਕੀ ਉਮਰੇ ਨਜਾਰੇ ਬੜੇ ਲਏ !
ਆਟੇ ਦੀ ਪਕਾਉਣੀ ਚਿੱੜੀ ਮਾਂ ਤੌਂ ਜਿੱਦ ਕਰਕੇ..
ਜਹਾਜ਼ ਉਡਾਉਣੇ ਕਾਗਜ਼ਾਂ ਦੇ ਪਾੜ ਵਰਕੇ !
ਬਾਰਸ਼ਾਂ ਦੇ ਪਾਣੀ ਵਿੱਚ ਰੋਲਾ ਪਾ-ਪਾਅ ਭਿਜਨਾ..
ਤਾਇਆਂ-ਚਾਚਿਆਂ ਦੇ ਘਰੋਂ ਰੋਟੀ ਖ਼ਾਣ ਗਿਜਣਾ !
ਓਹ ਨਾ ਸਾਂਝਾਂ ਦੇ ਸਮੇਂ ਨਾਂ ਹੁਣ ਰਹੇ ???
ਉਮਰਾਂ ਦੇ ਲੰਬੇ ਪੈਂਡੇ ਝੱਟ ਵਿੱਚ ਮੁਕਗਏ...
ਚੜਦੀ ਜਵਾਨੀ ਵਿੱਚ ਸਾਰੇ ਕੰਮ ਛੁੱਟ ਗਏ !

No comments:

Post a Comment