Friday, February 11, 2011

ਪਿੱਠ ਦੇ ਵਿਚ ਖੋਭਿਆ ਜਦ ਖੰਜਰ ਜਿਗਰੀ ਯਾਰ ਨੇ।
ਦੁਸ਼ਮਣੀ ਸੋਚਾਂ ‘ਚ ਪਾ ਤੀ ਦੋਸਤੀ ਦੇ ਵਾਰ ਨੇ।

ਦਿਲ ਆਦੀ ਹੋ ਗਿਐ ਨਿੱਤ ਨਵੀਂਆਂ ਚੋਟਾਂ ਖਾਣ ਦਾ,
ਕੋਈ ਫਰਕ ਨਹੀਂ ਓਸ ਨੂੰ ਹੁਣ ਫੁੱਲ ਨੇ ਜਾਂ ਖਾਰ ਨੇ।

ਮਾਣ ਨਾ ਕਰੀਏ ਕਦੀ ਵੀ ਹੁਸਨ ਜਾਂ ਰੰਗ ਰੂਪ ਦਾ,
ਪਤਝੜਾਂ ਤੋਂ ਸਿੱਖਿਆ ਏ ਸਬਕ ਇਹ ਬਹਾਰ ਨੇ।

ਐ ਖੁਦਾ ਜਿੱਥੇ ਵੀ ਹੈਂ ਲੁਕਿਆ ਰਹਿ ਮਹਿਫੂਜ਼ ਏਂ,
ਥੱਲੇ ਨਾ ਆਵੀਂ ਭੁੱਲ ਕੇ ਏਥੇ ਘਰ-ਘਰ ਵਿਚ ਅਵਤਾਰ ਨੇ।

ਉਹ ਕੁਲਹਿਣੀ ਘੜੀ ਮੈਨੂੰ ਅੱਜ ਵੀ ਨਹੀਂ ਭੁੱਲਦੀ,
ਗੈਰ ਦੀ ਬੁੱਕਲ ‘ਚ ਬਹਿ ਕੇ ਤੱਕਿਆ ਜਦ ਯਾਰ ਨੇ।

ਮੈਂ ਰੋਜ਼ ਸੂਲੀ ਚੜ੍ਹ ਰਿਹਾ ਏਨੀ ਸਜ਼ਾ ਹੀ ਬਹੁਤ ਏ,
ਮਰੇ ਨੂੰ ਕੀ ਮਾਰਨਾ ਏ ‘Sandhu’ ਨੂੰ ਤਲਵਾਰ ਨੇ।

2 comments:

  1. ਕੋਣ ਲਿਆਇਆ ਕਿੱਥੋਂ ਉੱਗੀਆਂ
    ਜਿੰਦਗੀ ਦੀਆਂ ਜੋ ਪੀੜਾਂ ਨੇ
    ਕਿਉਂ ਦੋਸ਼ ਕਿਸੇ 'ਤੇ ਮੜੀਏ
    ਇਹ ਤਾਂ ਸਭ ਤਕਦੀਰਾਂ ਨੇ....

    ReplyDelete
  2. Wow miss gill ji :-P that was awesome !!
    <3

    ReplyDelete